Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼

ਇੰਜੀਲਾਂ ਨਾਲ-ਨਾਲ · ਉਪਦੇਸ਼

ਦੀਵਟ ਉੱਤੇ ਦੀਵਾ

ਮਰਕੁ 4:21–25 · ਲੂਕਾ 8:16–18

ਮਰਕੁਸ

ਮਰਕੁ 4:21–25

21ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?

22ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।

23ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।

24ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।

25ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।

ਲੂਕਾ

ਲੂਕਾ 8:16–18

16ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।

17ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।

18ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ