ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ
ਇੰਜੀਲਾਂ ਨਾਲ-ਨਾਲ · ਗਲੀਲ ਵਿੱਚ
ਕੋੜ੍ਹ ਦੇ ਰੋਗੀ ਦਾ ਸ਼ੁੱਧ ਹੋਣਾ
ਮੱਤੀ 8:1–4 · ਮਰਕੁ 1:40–45 · ਲੂਕਾ 5:12–16
ਮੱਤੀ 8:1–41ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
2ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
3ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
4ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
ਮਰਕੁ 1:40–4540ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
41ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
42ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
43ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।
44ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
45ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
ਲੂਕਾ 5:12–1612ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
13ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।
14ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
15ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
16ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ