Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਲੇਵੀ (ਮੱਤੀ) ਦਾ ਸੱਦਿਆ ਜਾਣਾ

ਮੱਤੀ 9:9–13 · ਮਰਕੁ 2:13–17 · ਲੂਕਾ 5:27–32

ਮੱਤੀ

ਮੱਤੀ 9:9–13

9ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

10ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।

11ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

12ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।

13ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।

ਮਰਕੁਸ

ਮਰਕੁ 2:13–17

13ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

14ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

15ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।

16ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

17ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।

ਲੂਕਾ

ਲੂਕਾ 5:27–32

27ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।

28ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।

29ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।

30ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?

31ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।

32ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ