Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਿਸੂ ਦੇ ਦੁੱਖ

ਇੰਜੀਲਾਂ ਨਾਲ-ਨਾਲ · ਯਿਸੂ ਦੇ ਦੁੱਖ

ਪਿਲਾਤੁਸ ਦੇ ਅੱਗੇ ਯਿਸੂ

ਮੱਤੀ 27:11–14 · ਮਰਕੁ 15:2–5 · ਲੂਕਾ 23:1–5 · ਯੂਹ 18:28–38

ਮੱਤੀ

ਮੱਤੀ 27:11–14

11ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।

12ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ।

13ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?

14ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।

ਮਰਕੁਸ

ਮਰਕੁ 15:2–5

2ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।

3ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ।

4ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!

5ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।

ਲੂਕਾ

ਲੂਕਾ 23:1–5

1ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ।

2ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।

3ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।

4ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।

5ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।

ਯੂਹੰਨਾ

ਯੂਹ 18:28–38

28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।

29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”

30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”

31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”

32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।

33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”

34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”

35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”

36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”

37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”

38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ