Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਿਸੂ ਦੇ ਦੁੱਖ

ਇੰਜੀਲਾਂ ਨਾਲ-ਨਾਲ · ਯਿਸੂ ਦੇ ਦੁੱਖ

ਯਿਸੂ ਨੂੰ ਮਾਰਨ ਦੀ ਸਾਜ਼ਿਸ਼

ਮੱਤੀ 26:1–5 · ਮਰਕੁ 14:1–2 · ਲੂਕਾ 22:1–2

ਮੱਤੀ

ਮੱਤੀ 26:1–5

1ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,

2ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।

3ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।

4ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।

5ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।

ਮਰਕੁਸ

ਮਰਕੁ 14:1–2

1ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?

2ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।

ਲੂਕਾ

ਲੂਕਾ 22:1–2

1ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।

2ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ