Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਯਿਸੂ ਹੋਰਨਾਂ ਨਗਰਾਂ ਵਿੱਚ ਪਰਚਾਰ ਕਰਨ ਜਾਂਦਾ ਹੈ

ਮਰਕੁ 1:35–39 · ਲੂਕਾ 4:42–44

ਮਰਕੁਸ

ਮਰਕੁ 1:35–39

35ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।

36ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।

37ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।

38ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।

39ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।

ਲੂਕਾ

ਲੂਕਾ 4:42–44

42ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।

43ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।

44ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ