Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ

ਸਦੂਕੀ ਅਤੇ ਜੀ ਉੱਠਣਾ

ਮੱਤੀ 22:23–33 · ਮਰਕੁ 12:18–27 · ਲੂਕਾ 20:27–40

ਮੱਤੀ

ਮੱਤੀ 22:23–33

23ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ

24ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।

25ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।

26ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ।

27ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ।

28ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ?

29ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।

30ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।

31ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ

32ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।

33ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।

ਮਰਕੁਸ

ਮਰਕੁ 12:18–27

18ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ। ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ

19ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।

20ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ।

21ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ।

22ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।

23ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?

24ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?

25ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।

26ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?

27ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।

ਲੂਕਾ

ਲੂਕਾ 20:27–40

27ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,

28ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।

29ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।

30ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।

31ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।

32ਇਸ ਪਿੱਛੋਂ ਉਹ ਔਰਤ ਵੀ ਮਰ ਗਈ।

33ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?

34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।

35ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।

36ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।

37ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।

38ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।

39ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।

40ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ