5ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।
6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
7ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।
8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
9ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।
10ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।
11ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ।
12ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ।
13ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
14ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
15ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।