ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ
ਇੰਜੀਲਾਂ ਨਾਲ-ਨਾਲ · ਗਲੀਲ ਵਿੱਚ
ਯੂਨਾਹ ਦਾ ਨਿਸ਼ਾਨ
ਮੱਤੀ 12:38–42 · ਲੂਕਾ 11:29–32
ਮੱਤੀ 12:38–4238ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।
39ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
40ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
41ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।
42ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।
ਲੂਕਾ 11:29–3229ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
30ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।
31ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।
32ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ