Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ

ਅੰਤ ਦੇ ਨਿਸ਼ਾਨ

ਮੱਤੀ 24:3–14 · ਮਰਕੁ 13:3–13 · ਲੂਕਾ 21:7–19

ਮੱਤੀ

ਮੱਤੀ 24:3–14

3ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?

4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।

5ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

6ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।

7ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।

8ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।

9ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।

10ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।

11ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

12ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।

13ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।

14ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।

ਮਰਕੁਸ

ਮਰਕੁ 13:3–13

3ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,

4ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?

5ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।

6ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।

7ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।

8ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।

9ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।

10ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।

11ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।

12ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

13ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

ਲੂਕਾ

ਲੂਕਾ 21:7–19

7ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?

8ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।

9ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”

10ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।

11ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।

12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।

13ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।

14ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।

15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।

16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।

17ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।

18ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ

19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ