ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ
ਮਸੀਹ ਕਿਸ ਦਾ ਪੁੱਤਰ ਹੈ?
ਮੱਤੀ 22:41–46 · ਮਰਕੁ 12:35–37 · ਲੂਕਾ 20:41–44
ਮੱਤੀ 22:41–4641ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ
42ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।
43ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ
44ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।
45ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ?
46ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।
ਮਰਕੁ 12:35–3735ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
36ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।
37ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।
ਲੂਕਾ 20:41–4441ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
42ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
43ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
44ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ