Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ

ਮਨੁੱਖ ਦੇ ਪੁੱਤਰ ਦਾ ਆਉਣਾ

ਮੱਤੀ 24:29–31 · ਮਰਕੁ 13:24–27 · ਲੂਕਾ 21:25–28

ਮੱਤੀ

ਮੱਤੀ 24:29–31

29ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

30ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।

31ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।

ਮਰਕੁਸ

ਮਰਕੁ 13:24–27

24ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।

25ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

26ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।

27ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।

ਲੂਕਾ

ਲੂਕਾ 21:25–28

25ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।

26ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

27ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ