ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦਾ ਅਰਥ
ਮੱਤੀ 13:18–23 · ਮਰਕੁ 4:13–20 · ਲੂਕਾ 8:11–15
ਮੱਤੀ 13:18–2318ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।
19ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
20ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।
21ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
22ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
23ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।
ਮਰਕੁ 4:13–2013ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?
14ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
15ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
16ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।
17ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
18ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ
19ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।
20ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
ਲੂਕਾ 8:11–1511ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।
12ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
13ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।
14ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
15ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ