ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ
ਆਪਣੀ ਸਲੀਬ ਚੁੱਕੋ
ਮੱਤੀ 16:24–28 · ਮਰਕੁ 8:34–38; 9:1 · ਲੂਕਾ 9:23–27
ਮੱਤੀ 16:24–2824ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
25ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
26ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
27ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
28ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।
ਮਰਕੁ 8:34–38; 9:18:34ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
8:35ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
8:36ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
8:37ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
8:38ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
9:1ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
ਲੂਕਾ 9:23–2723ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
24ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
25ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?
26ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ।
27ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ