Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ

ਹੈਕਲ ਦੇ ਨਾਸ ਦੀ ਭਵਿੱਖਬਾਣੀ

ਮੱਤੀ 24:1–2 · ਮਰਕੁ 13:1–2 · ਲੂਕਾ 21:5–6

ਮੱਤੀ

ਮੱਤੀ 24:1–2

1ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।

2ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।

ਮਰਕੁਸ

ਮਰਕੁ 13:1–2

1ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!

2ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।

ਲੂਕਾ

ਲੂਕਾ 21:5–6

5ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।

6ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ