Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ

ਯਿਸੂ ਤੀਜੀ ਵਾਰ ਆਪਣੀ ਮੌਤ ਬਾਰੇ ਦੱਸਦਾ ਹੈ

ਮੱਤੀ 20:17–19 · ਮਰਕੁ 10:32–34 · ਲੂਕਾ 18:31–34

ਮੱਤੀ

ਮੱਤੀ 20:17–19

17ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,

18ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।

19ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।

ਮਰਕੁਸ

ਮਰਕੁ 10:32–34

32ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।

33ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।

34ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।

ਲੂਕਾ

ਲੂਕਾ 18:31–34

31ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।

32ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।

33ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।

34ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ