ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਰੁੱਖ ਅਤੇ ਉਸ ਦਾ ਫਲ
ਮੱਤੀ 7:15–20 · ਲੂਕਾ 6:43–45
ਮੱਤੀ 7:15–2015ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
16ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
17ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
18ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
19ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
20ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
ਲੂਕਾ 6:43–4543ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।
44ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
45ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ