ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ
ਇੰਜੀਲਾਂ ਨਾਲ-ਨਾਲ · ਗਲੀਲ ਵਿੱਚ
ਯਿਸੂ ਦੀ ਮਾਤਾ ਅਤੇ ਭਰਾ
ਮੱਤੀ 12:46–50 · ਮਰਕੁ 3:31–35 · ਲੂਕਾ 8:19–21
ਮੱਤੀ 12:46–5046ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ।
47ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।
48ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?
49ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
50ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।
ਮਰਕੁ 3:31–3531ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।
32ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।
33ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?
34ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
35ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।
ਲੂਕਾ 8:19–2119ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।
20ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।
21ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ