Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਬਾਰਾਂ ਰਸੂਲ

ਮੱਤੀ 10:1–4 · ਮਰਕੁ 3:13–19 · ਲੂਕਾ 6:12–16

ਮੱਤੀ

ਮੱਤੀ 10:1–4

1ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।

2ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,

3ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,

4ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।

ਮਰਕੁਸ

ਮਰਕੁ 3:13–19

13ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

14ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।

15ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।

16ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,

17ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ

18ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ

19ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।

ਲੂਕਾ

ਲੂਕਾ 6:12–16

12ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।

13ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ

14ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ

15ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ

16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ