ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਬੁੱਧਵਾਨ ਅਤੇ ਮੂਰਖ ਉਸਾਰਨ ਵਾਲੇ
ਮੱਤੀ 7:24–27 · ਲੂਕਾ 6:46–49
ਮੱਤੀ 7:24–2724ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
25ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
26ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
27ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
ਲੂਕਾ 6:46–4946ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?
47ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।
48ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
49ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ