Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼

ਇੰਜੀਲਾਂ ਨਾਲ-ਨਾਲ · ਉਪਦੇਸ਼

ਯਿਸੂ ਦ੍ਰਿਸ਼ਟਾਂਤਾਂ ਵਿੱਚ ਕਿਉਂ ਬੋਲਦਾ ਹੈ

ਮੱਤੀ 13:10–17 · ਮਰਕੁ 4:10–12 · ਲੂਕਾ 8:9–10

ਮੱਤੀ

ਮੱਤੀ 13:10–17

10ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?

11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।

12ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।

13ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।

14ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,

15ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।

16ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।

17ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।

ਮਰਕੁਸ

ਮਰਕੁ 4:10–12

10ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।

11ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,

12ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।

ਲੂਕਾ

ਲੂਕਾ 8:9–10

9ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?

10ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ