ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ
ਵਿਧਵਾ ਦਾ ਦਾਨ
ਮਰਕੁ 12:41–44 · ਲੂਕਾ 21:1–4
ਮਰਕੁ 12:41–4441ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।
42ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।
43ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।
44ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
ਲੂਕਾ 21:1–41ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।
2ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।
3ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।
4ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ