Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਸੁੱਕੇ ਹੱਥ ਵਾਲਾ ਮਨੁੱਖ

ਮੱਤੀ 12:9–14 · ਮਰਕੁ 3:1–6 · ਲੂਕਾ 6:6–11

ਮੱਤੀ

ਮੱਤੀ 12:9–14

9ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ।

10ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?

11ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?

12ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।

13ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।

14ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ।

ਮਰਕੁਸ

ਮਰਕੁ 3:1–6

1ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।

2ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।

3ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ।

4ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।

5ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।

6ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।

ਲੂਕਾ

ਲੂਕਾ 6:6–11

6ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।

7ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।

8ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।

9ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।

10ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।

11ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ