Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼

ਇੰਜੀਲਾਂ ਨਾਲ-ਨਾਲ · ਉਪਦੇਸ਼

ਤੋਬਾ ਨਾ ਕਰਨ ਵਾਲੇ ਨਗਰਾਂ ਉੱਤੇ ਹਾਏ

ਮੱਤੀ 11:20–24 · ਲੂਕਾ 10:13–15

ਮੱਤੀ

ਮੱਤੀ 11:20–24

20ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।

21ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!

22ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।

23ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।

24ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਲੂਕਾ

ਲੂਕਾ 10:13–15

13ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।

14ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।

15ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ