ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਰਾਜੇ ਅਤੇ ਇਤਿਹਾਸ ਨਾਲ-ਨਾਲ · ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਯਹੂਦਾਹ ਦਾ ਰਾਜਾ ਆਮੋਨ
2 ਰਾਜਾ 21:19–26 · 2 ਇਤ 33:21–25
2 ਰਾਜਾ 21:19–2619ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
20ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।
21ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।
22ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।
23ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
24ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
25ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
26ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
2 ਇਤ 33:21–2521ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ
22ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
23ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
24ਸੋ ਉਹ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
25ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ