ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਯਹੂਦਾਹ ਦੇ ਰਾਜੇ
ਰਾਜੇ ਅਤੇ ਇਤਿਹਾਸ ਨਾਲ-ਨਾਲ · ਯਹੂਦਾਹ ਦੇ ਰਾਜੇ
ਆਸਾ ਦੀ ਮੌਤ
1 ਰਾਜਾ 15:23–24 · 2 ਇਤ 16:11–14
1 ਰਾਜਾ 15:23–2423ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।
24ਤਾਂ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤਰ ਯਹੋਸ਼ਾਫ਼ਾਤ ਰਾਜ ਕਰਨ ਲੱਗਾ।
2 ਇਤ 16:11–1411ਅਤੇ ਵੇਖੋ, ਆਸਾ ਦੇ ਬਾਕੀ ਕੰਮ ਮੁੱਢ ਤੋਂ ਅੰਤ ਤੱਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
12ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
13ਤਦ ਆਸਾ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ। ਉਹ ਇੱਕਤਾਲੀ ਸਾਲ ਰਾਜ ਕਰ ਕੇ ਮੋਇਆ
14ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ