ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਰਾਜੇ ਅਤੇ ਇਤਿਹਾਸ ਨਾਲ-ਨਾਲ · ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਯੋਸ਼ੀਯਾਹ ਨੇਮ ਨੂੰ ਨਵਾਂ ਕਰਦਾ ਹੈ
2 ਰਾਜਾ 23:1–3 · 2 ਇਤ 34:29–32
2 ਰਾਜਾ 23:1–31ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ।
2ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ।
3ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।
2 ਇਤ 34:29–3229ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ
30ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
31ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
32ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ