ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸ਼ਾਊਲ ਅਤੇ ਦਾਊਦ
ਰਾਜੇ ਅਤੇ ਇਤਿਹਾਸ ਨਾਲ-ਨਾਲ · ਸ਼ਾਊਲ ਅਤੇ ਦਾਊਦ
ਦਾਊਦ ਸਾਰੇ ਇਸਰਾਏਲ ਦਾ ਰਾਜਾ ਬਣਦਾ ਹੈ
2 ਸਮੂ 5:1–3 · 1 ਇਤ 11:1–3
2 ਸਮੂ 5:1–31ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।
2ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
3ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
1 ਇਤ 11:1–31ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ
2ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
3ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ