ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਰਾਜੇ ਅਤੇ ਇਤਿਹਾਸ ਨਾਲ-ਨਾਲ · ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਹਿਜ਼ਕੀਯਾਹ ਦੀ ਮੌਤ
2 ਰਾਜਾ 20:20–21 · 2 ਇਤ 32:32–33
2 ਰਾਜਾ 20:20–2120ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ?
21ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
2 ਇਤ 32:32–3332ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
33ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ