ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਰਾਜੇ ਅਤੇ ਇਤਿਹਾਸ ਨਾਲ-ਨਾਲ · ਹਿਜ਼ਕੀਯਾਹ ਤੋਂ ਯੋਸ਼ੀਯਾਹ ਤੱਕ
ਹਿਜ਼ਕੀਯਾਹ ਰਾਜਾ ਬਣਦਾ ਹੈ
2 ਰਾਜਾ 18:1–3 · 2 ਇਤ 29:1–2
2 ਰਾਜਾ 18:1–31ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।
2ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ।
3ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
2 ਇਤ 29:1–21ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
2ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ