Bible Explorer ਐਪ ਲਓ

ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਯਰੂਸ਼ਲਮ ਦਾ ਪਤਨ

ਰਾਜੇ ਅਤੇ ਇਤਿਹਾਸ ਨਾਲ-ਨਾਲ · ਯਰੂਸ਼ਲਮ ਦਾ ਪਤਨ

ਯਹੂਦਾਹ ਦਾ ਰਾਜਾ ਯਹੋਆਹਾਜ਼

2 ਰਾਜਾ 23:31–35 · 2 ਇਤ 36:1–4

2 ਰਾਜਿਆਂ

2 ਰਾਜਾ 23:31–35

31ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।

32ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

33ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।

34ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ।

35ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।

2 ਇਤਿਹਾਸ

2 ਇਤ 36:1–4

1ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ

2ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ

3ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।

4ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ