Bible Explorer ਐਪ ਲਓ

ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਯਰੂਸ਼ਲਮ ਦਾ ਪਤਨ

ਰਾਜੇ ਅਤੇ ਇਤਿਹਾਸ ਨਾਲ-ਨਾਲ · ਯਰੂਸ਼ਲਮ ਦਾ ਪਤਨ

ਯਹੋਯਾਕੀਨ ਦਾ ਛੁਟਕਾਰਾ

2 ਰਾਜਾ 25:27–30 · ਯਿਰ 52:31–34

2 ਰਾਜਿਆਂ

2 ਰਾਜਾ 25:27–30

27ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।

28ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ।

29ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।

30ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।

ਯਿਰਮਿਯਾਹ

ਯਿਰ 52:31–34

31ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ

32ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ

33ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ

34ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ