ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਯਹੂਦਾਹ ਦੇ ਰਾਜੇ
ਰਾਜੇ ਅਤੇ ਇਤਿਹਾਸ ਨਾਲ-ਨਾਲ · ਯਹੂਦਾਹ ਦੇ ਰਾਜੇ
ਯਹੋਸ਼ਾਫ਼ਾਤ ਦਾ ਰਾਜ
1 ਰਾਜਾ 22:41–50 · 2 ਇਤ 20:31–37; 21:1
1 ਰਾਜਾ 22:41–5041ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।
42ਯਹੋਸ਼ਾਫ਼ਾਤ ਪੈਂਤੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਸ਼ਿਲਹੀ ਦੀ ਧੀ ਅਜ਼ੂਬਾਹ ਸੀ।
43ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
44ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।
45ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
46ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।
47ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ।
48ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
49ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।
50ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
2 ਇਤ 20:31–37; 21:120:31ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ
20:32ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
20:33ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
20:34ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ
20:35ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
20:36ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
20:37ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।
21:1ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ