Bible Explorer ਐਪ ਲਓ

ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਯਰੂਸ਼ਲਮ ਦਾ ਪਤਨ

ਰਾਜੇ ਅਤੇ ਇਤਿਹਾਸ ਨਾਲ-ਨਾਲ · ਯਰੂਸ਼ਲਮ ਦਾ ਪਤਨ

ਸਿਦਕੀਯਾਹ ਅਤੇ ਯਰੂਸ਼ਲਮ ਦਾ ਪਤਨ

2 ਰਾਜਾ 24:18–20; 25:1–21 · 2 ਇਤ 36:11–21 · ਯਿਰ 52:1–27

2 ਰਾਜਿਆਂ

2 ਰਾਜਾ 24:18–20; 25:1–21

24:18ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।

24:19ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

24:20ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

25:1ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।

25:2ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।

25:3ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।

25:4ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।

25:5ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।

25:6ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।

25:7ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।

25:8ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।

25:9ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।

25:10ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।

25:11ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।

25:12ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ।

25:13ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।

25:14ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।

25:15ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ।

25:16ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

25:17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।

25:18ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।

25:19ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

25:20ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ।

25:21ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।

2 ਇਤਿਹਾਸ

2 ਇਤ 36:11–21

11ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ

12ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ

13ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।

14ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ

15ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ

16ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ

17ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ

18ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ

19ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ

20ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ

21ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।

ਯਿਰਮਿਯਾਹ

ਯਿਰ 52:1–27

1ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ

2ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ

3ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

4ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ

5ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ

6ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ

7ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ

8ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ

9ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ

10ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ

11ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।

12ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ

13ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ

14ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ

15ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ

16ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ

17ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ

18ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ

19ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ

20ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ

21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ

22ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ

23ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।

24ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ

25ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ

26ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ

27ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ