ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸ਼ਾਊਲ ਅਤੇ ਦਾਊਦ
ਰਾਜੇ ਅਤੇ ਇਤਿਹਾਸ ਨਾਲ-ਨਾਲ · ਸ਼ਾਊਲ ਅਤੇ ਦਾਊਦ
ਦਾਊਦ ਯਰੂਸ਼ਲਮ ਨੂੰ ਜਿੱਤ ਲੈਂਦਾ ਹੈ
2 ਸਮੂ 5:6–10 · 1 ਇਤ 11:4–9
2 ਸਮੂ 5:6–106ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ,
7ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ।
8ਉਸ ਦਿਨ ਦਾਊਦ ਨੇ ਆਖਿਆ, ਜਿਹੜਾ ਕੋਈ ਯਬੂਸੀਆਂ ਨੂੰ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ ਅਤੇ ਅੰਨ੍ਹੇ ਅਤੇ ਲੰਗੜੇ ਜਿਹਨਾਂ ਨੂੰ ਦਾਊਦ ਨਫ਼ਰਤ ਕਰਦਾ ਹੈ ਉਹਨਾਂ ਨੂੰ ਮਾਰਨ। ਇਸੇ ਲਈ ਇਹ ਕਹਾਉਤ ਚੱਲ ਪਈ ਕਿ ਅੰਨ੍ਹੇ ਅਤੇ ਲੰਗੜੇ ਰਾਜ ਮਹਿਲ ਵਿੱਚ ਨਹੀਂ ਵੜ ਸਕਦੇ।
9ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ।
10ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
1 ਇਤ 11:4–94ਅਤੇ ਦਾਊਦ ਅਤੇ ਸਾਰੇ ਇਸਰਾਏਲ ਯਰੂਸ਼ਲਮ ਨੂੰ ਜਿਸ ਨੂੰ ਯਬੂਸ ਵੀ ਆਖਦੇ ਹਨ, ਗਏ ਅਤੇ ਉੱਥੇ ਉਸ ਭੂਮੀ ਦੇ ਵਸਨੀਕ ਯਬੂਸੀ ਲੋਕ ਸਨ
5ਅਤੇ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਦਾਊਦ ਦਾ ਨਗਰ ਹੋਇਆ
6ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।
7ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ, ਇਸ ਲਈ ਉਹ ਉਸ ਨੂੰ ਦਾਊਦ ਦਾ ਸ਼ਹਿਰ ਕਰਕੇ ਆਖਦੇ ਸਨ
8ਅਤੇ ਉਸ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫ਼ੇਰੇ ਤੱਕ ਸ਼ਹਿਰਪਨਾਹ ਬਣਾਈ, ਅਤੇ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,
9ਅਤੇ ਦਾਊਦ ਬਹੁਤ ਵੱਧਦਾ ਗਿਆ, ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ