ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਯਹੂਦਾਹ ਦੇ ਰਾਜੇ
ਰਾਜੇ ਅਤੇ ਇਤਿਹਾਸ ਨਾਲ-ਨਾਲ · ਯਹੂਦਾਹ ਦੇ ਰਾਜੇ
ਯੋਆਸ਼ ਦਾ ਅੰਤ
2 ਰਾਜਾ 12:17–21 · 2 ਇਤ 24:23–27
2 ਰਾਜਾ 12:17–2117ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।
18ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
19ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
20ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।
21ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
2 ਇਤ 24:23–2723ਇਸ ਤਰ੍ਹਾਂ ਹੋਇਆ ਕਿ ਉਸ ਸਾਲ ਦੇ ਅੰਤ ਵਿੱਚ ਅਰਾਮੀਆਂ ਦੀ ਫ਼ੌਜ ਨੇ ਉਸ ਉੱਤੇ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ
24ਕਿਉਂ ਜੋ ਅਰਾਮ ਦੀ ਫ਼ੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਇਹ ਵੱਡੀ ਫ਼ੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ
25ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ
26ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਇਹ ਹਨ, ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ
27ਹੁਣ ਰਹੇ ਉਹ ਦੇ ਪੁੱਤਰ ਅਤੇ ਉਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਇਹ ਸਭ ਕੁਝ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ