ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸ਼ਾਊਲ ਅਤੇ ਦਾਊਦ
ਰਾਜੇ ਅਤੇ ਇਤਿਹਾਸ ਨਾਲ-ਨਾਲ · ਸ਼ਾਊਲ ਅਤੇ ਦਾਊਦ
ਰੱਬਾਹ ਜਿੱਤਿਆ ਜਾਂਦਾ ਹੈ
2 ਸਮੂ 12:26–31 · 1 ਇਤ 20:1–3
2 ਸਮੂ 12:26–3126ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ।
27ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।
28ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ।
29ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ।
30ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।
31ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।
1 ਇਤ 20:1–31ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।
2ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ
3ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ