ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸੁਲੇਮਾਨ
ਰਾਜੇ ਅਤੇ ਇਤਿਹਾਸ ਨਾਲ-ਨਾਲ · ਸੁਲੇਮਾਨ
ਸੁਲੇਮਾਨ ਦੇ ਘੋੜੇ ਅਤੇ ਧਨ
1 ਰਾਜਾ 10:26–29 · 2 ਇਤ 1:14–17
1 ਰਾਜਾ 10:26–2926ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
27ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
28ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
29ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।
2 ਇਤ 1:14–1714ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
15ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
16ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
17ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ