ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸੁਲੇਮਾਨ
ਰਾਜੇ ਅਤੇ ਇਤਿਹਾਸ ਨਾਲ-ਨਾਲ · ਸੁਲੇਮਾਨ
ਭਵਨ ਦੀ ਉਸਾਰੀ ਸ਼ੁਰੂ ਹੁੰਦੀ ਹੈ
1 ਰਾਜਾ 6:1–3 · 2 ਇਤ 3:1–4
1 ਰਾਜਾ 6:1–31ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।
2ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
3ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।
2 ਇਤ 3:1–41ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਆਹ ਪਰਬਤ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ
2ਉਹ ਉਸ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ।
3ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ
4ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ