Bible Explorer ਐਪ ਲਓ

ਮੁੱਖ ਪੰਨਾ › ਕਲੀਸਿਯਾਈ ਸਾਲ ਦੇ ਤਿਉਹਾਰ › ਚਾਲੀਸਾ

ਕਲੀਸਿਯਾਈ ਸਾਲ ਦੇ ਤਿਉਹਾਰ

ਚਾਲੀਸਾ

ਈਸਟਰ ਤੋਂ ਪਹਿਲਾਂ ਚਾਲੀ ਦਿਨਾਂ ਦਾ ਵਰਤ: ਪੱਛਮੀ ਕਲੀਸਿਯਾਵਾਂ ਵਿੱਚ ਸੁਆਹ ਬੁੱਧਵਾਰ ਤੋਂ, ਆਰਥੋਡਾਕਸ ਕਲੀਸਿਯਾ ਵਿੱਚ ਸ਼ੁੱਧ ਸੋਮਵਾਰ ਤੋਂ। ਉਜਾੜ ਵਿੱਚ ਯਿਸੂ ਦਾ ਵਰਤ ਅਤੇ ਦਾਨ, ਪ੍ਰਾਰਥਨਾ ਅਤੇ ਵਰਤ ਬਾਰੇ ਉਸ ਦੇ ਸ਼ਬਦ, ਪੂਰੇ।

ਤਾਰੀਖ਼ਾਂ

ਸਾਲਪੱਛਮੀ ਕਲੀਸਿਯਾਵਾਂਸੁਆਹ ਬੁੱਧਵਾਰਆਰਥੋਡਾਕਸ ਕਲੀਸਿਯਾਸ਼ੁੱਧ ਸੋਮਵਾਰ
202710 ਫ਼ਰਵਰੀ 2027ਬੁੱਧਵਾਰ15 ਮਾਰਚ 2027ਸੋਮਵਾਰ
20281 ਮਾਰਚ 2028ਬੁੱਧਵਾਰ28 ਫ਼ਰਵਰੀ 2028ਸੋਮਵਾਰ
202914 ਫ਼ਰਵਰੀ 2029ਬੁੱਧਵਾਰ19 ਫ਼ਰਵਰੀ 2029ਸੋਮਵਾਰ
20306 ਮਾਰਚ 2030ਬੁੱਧਵਾਰ11 ਮਾਰਚ 2030ਸੋਮਵਾਰ
203126 ਫ਼ਰਵਰੀ 2031ਬੁੱਧਵਾਰ24 ਫ਼ਰਵਰੀ 2031ਸੋਮਵਾਰ

ਤਾਰੀਖ਼ ਆਰਥੋਡਾਕਸ ਜਾਂ ਕੈਥੋਲਿਕ ਕੈਲੰਡਰ ਵਿੱਚ ਉਸ ਦਿਨ ਦੇ ਪਾਠ ਖੋਲ੍ਹਦੀ ਹੈ।

ਆਰਥੋਡਾਕਸ ਤਾਰੀਖ਼ਾਂ ਜੂਲੀਅਨ ਕੈਲੰਡਰ ਅਨੁਸਾਰ ਹਨ, ਜਿਸ ਨੂੰ ਰੂਸੀ, ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਮੰਨਦੇ ਹਨ: ਉਨ੍ਹਾਂ ਦੇ ਪੱਕੀ ਤਾਰੀਖ਼ ਵਾਲੇ ਤਿਉਹਾਰ ਸਿਵਲ ਕੈਲੰਡਰ ਵਿੱਚ 13 ਦਿਨ ਬਾਅਦ ਆਉਂਦੇ ਹਨ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ ਅਤੇ ਹੋਰ) ਕ੍ਰਿਸਮਸ 25 ਦਸੰਬਰ ਨੂੰ ਮਨਾਉਂਦੀਆਂ ਹਨ; ਪਸਾਹ ਅਤੇ ਉਸ ਉੱਤੇ ਟਿਕੇ ਦਿਨ ਲਗਭਗ ਸਾਰੀਆਂ ਆਰਥੋਡਾਕਸ ਕਲੀਸਿਯਾਵਾਂ ਵਿੱਚ ਇੱਕੋ ਤਰ੍ਹਾਂ ਗਿਣੇ ਜਾਂਦੇ ਹਨ।

ਬਾਈਬਲ ਦੇ ਹਿੱਸੇ

ਯੋਏਲ

ਯੋਏ 2:12–17

12ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ। 13ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ। 14ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ? 15ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ! 16ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ! 17ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?

ਮੱਤੀ

ਮੱਤੀ 4:1–11

1ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। 2ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ। 3ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ। 4ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ। 5ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ, 6ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। 7ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। 8ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ 9ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ। 10ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ। 11ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।

ਮੱਤੀ

ਮੱਤੀ 6:1–6, 16–21

1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ। 2ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। 3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, 4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ। 5ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ। 16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। 18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ। 19ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। 20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। 21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਕਲਾ ਵਿੱਚ

ਸਾਰੀਆਂ ਕਲਾਕ੍ਰਿਤੀਆਂ

ਹੋਰ ਤਿਉਹਾਰ

ਕਲੀਸਿਯਾਈ ਸਾਲ ਦੇ ਤਿਉਹਾਰ

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ