Bible Explorer ਐਪ ਲਓ

ਮੁੱਖ ਪੰਨਾ › ਕਲੀਸਿਯਾਈ ਸਾਲ ਦੇ ਤਿਉਹਾਰ › ਪੰਤੇਕੁਸਤ

ਕਲੀਸਿਯਾਈ ਸਾਲ ਦੇ ਤਿਉਹਾਰ

ਪੰਤੇਕੁਸਤ

ਈਸਟਰ ਤੋਂ ਪੰਜਾਹ ਦਿਨ ਬਾਅਦ: ਯਰੂਸ਼ਲਮ ਵਿੱਚ ਚੇਲਿਆਂ ਉੱਤੇ ਪਵਿੱਤਰ ਆਤਮਾ ਦਾ ਆਉਣਾ, ਜਿਵੇਂ ਰਸੂਲਾਂ ਦੇ ਕਰਤੱਬ ਦੀ ਪੋਥੀ ਦੱਸਦੀ ਹੈ, ਯੋਏਲ ਦੀ ਉਸ ਭਵਿੱਖਬਾਣੀ ਨਾਲ ਜਿਸ ਦਾ ਪਤਰਸ ਹਵਾਲਾ ਦਿੰਦਾ ਹੈ ਅਤੇ ਯੂਹੰਨਾ ਦੀ ਇੰਜੀਲ ਵਿੱਚ ਯਿਸੂ ਦੇ ਸ਼ਬਦਾਂ ਨਾਲ।

ਤਾਰੀਖ਼ਾਂ

ਸਾਲਪੱਛਮੀ ਕਲੀਸਿਯਾਵਾਂਪੰਤੇਕੁਸਤਆਰਥੋਡਾਕਸ ਕਲੀਸਿਯਾਪੰਤੇਕੁਸਤ
202716 ਮਈ 2027ਐਤਵਾਰ20 ਜੂਨ 2027ਐਤਵਾਰ
20284 ਜੂਨ 2028ਐਤਵਾਰ4 ਜੂਨ 2028ਐਤਵਾਰ
202920 ਮਈ 2029ਐਤਵਾਰ27 ਮਈ 2029ਐਤਵਾਰ
20309 ਜੂਨ 2030ਐਤਵਾਰ16 ਜੂਨ 2030ਐਤਵਾਰ
20311 ਜੂਨ 2031ਐਤਵਾਰ1 ਜੂਨ 2031ਐਤਵਾਰ

ਤਾਰੀਖ਼ ਆਰਥੋਡਾਕਸ ਜਾਂ ਕੈਥੋਲਿਕ ਕੈਲੰਡਰ ਵਿੱਚ ਉਸ ਦਿਨ ਦੇ ਪਾਠ ਖੋਲ੍ਹਦੀ ਹੈ।

ਆਰਥੋਡਾਕਸ ਤਾਰੀਖ਼ਾਂ ਜੂਲੀਅਨ ਕੈਲੰਡਰ ਅਨੁਸਾਰ ਹਨ, ਜਿਸ ਨੂੰ ਰੂਸੀ, ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਮੰਨਦੇ ਹਨ: ਉਨ੍ਹਾਂ ਦੇ ਪੱਕੀ ਤਾਰੀਖ਼ ਵਾਲੇ ਤਿਉਹਾਰ ਸਿਵਲ ਕੈਲੰਡਰ ਵਿੱਚ 13 ਦਿਨ ਬਾਅਦ ਆਉਂਦੇ ਹਨ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ ਅਤੇ ਹੋਰ) ਕ੍ਰਿਸਮਸ 25 ਦਸੰਬਰ ਨੂੰ ਮਨਾਉਂਦੀਆਂ ਹਨ; ਪਸਾਹ ਅਤੇ ਉਸ ਉੱਤੇ ਟਿਕੇ ਦਿਨ ਲਗਭਗ ਸਾਰੀਆਂ ਆਰਥੋਡਾਕਸ ਕਲੀਸਿਯਾਵਾਂ ਵਿੱਚ ਇੱਕੋ ਤਰ੍ਹਾਂ ਗਿਣੇ ਜਾਂਦੇ ਹਨ।

ਬਾਈਬਲ ਦੇ ਹਿੱਸੇ

ਰਸੂਲਾਂ ਦੇ ਕਰਤੱਬ

ਰਸੂਲਾਂ 2:1–21

1ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ। 2ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। 3ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। 4ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ। 5ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ। 6ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ। 7ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ? 8ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ? 9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ 10ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ, 11ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ! 12ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ? 13ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ! 14ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ! 15ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ। 16ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ। 17ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ। 18ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ। 19ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ। 20ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ, 21ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।

ਯੋਏਲ

ਯੋਏ 2:28–32

28ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। 29ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ। 30ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ। 31ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ! 32ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।

ਯੂਹੰਨਾ

ਯੂਹ 7:37–39

37ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ। 38ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।” 39ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

ਯੂਹੰਨਾ

ਯੂਹ 20:19–23

19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”

ਕਲਾ ਵਿੱਚ

ਸਾਰੀਆਂ ਕਲਾਕ੍ਰਿਤੀਆਂ

ਹੋਰ ਤਿਉਹਾਰ

ਕਲੀਸਿਯਾਈ ਸਾਲ ਦੇ ਤਿਉਹਾਰ

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ