ਪੜਚੋਲ › ਤੀਰਥ-ਯਾਤਰੀਆਂ ਲਈ › ਪਰਕਾਸ਼ ਦੀ ਪੋਥੀ ਦੀਆਂ ਸੱਤ ਕਲੀਸਿਯਾਵਾਂ ਅਤੇ ਪਾਤਮੁਸ › ਅਰਤਿਮਿਸ ਦਾ ਮੰਦਰ
ਪਰਕਾਸ਼ ਦੀ ਪੋਥੀ ਦੀਆਂ ਸੱਤ ਕਲੀਸਿਯਾਵਾਂ ਅਤੇ ਪਾਤਮੁਸ · ਪੜਾਅ 2 · ਦਿਨ 1
ਅਰਤਿਮਿਸ ਦਾ ਮੰਦਰ
ਬਾਈਬਲ ਵਿੱਚ
ਅਰਤਿਮਿਸ ਦੇ ਮੰਦਰ ਬਣਾਉਣ ਵਾਲੇ ਸੁਨਿਆਰ ਦੇਮੇਤ੍ਰਿਯੁਸ ਨੇ ਕਾਰੀਗਰਾਂ ਨੂੰ ਭੜਕਾਇਆ; ਸ਼ਹਿਰ ਦੇ ਮੰਤਰੀ ਨੇ ਅਫ਼ਸੁਸ ਨੂੰ ਮਹਾਂ ਅਰਤਿਮਿਸ ਦੇ ਮੰਦਰ ਦਾ ਸੇਵਕ ਆਖਿਆ।
ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ। ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ। ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,। ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ। ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।ਅੱਜ ਇੱਥੇ
ਕਦੇ ਸੰਸਾਰ ਦੇ ਸੱਤ ਅਜੂਬਿਆਂ ਵਿੱਚੋਂ ਇੱਕ; ਹੁਣ ਸੇਲਚੁਕ ਦੇ ਹੇਠਾਂ ਇੱਕ ਦਲਦਲੀ ਖੇਤ ਵਿੱਚ ਟੁਕੜਿਆਂ ਤੋਂ ਮੁੜ ਜੋੜਿਆ ਇੱਕੋ ਥੰਮ੍ਹ ਖੜ੍ਹਾ ਹੈ।
ਸਫ਼ਰ ਤੋਂ ਪਹਿਲਾਂ ਆਪਣੇ ਦੇਸ਼ ਦੀ ਸਫ਼ਰ ਸਲਾਹ ਜਾਂਚੋ। ਖੁੱਲ੍ਹਣ ਦੇ ਸਮੇਂ ਅਤੇ ਥਾਵਾਂ ਦੇ ਨਿਯਮ ਬਦਲਦੇ ਰਹਿੰਦੇ ਹਨ — ਉਨ੍ਹਾਂ ਦੇ ਅਧਿਕਾਰਤ ਪੰਨੇ ਵੇਖੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ