ਪੜਚੋਲ › ਤੀਰਥ-ਯਾਤਰੀਆਂ ਲਈ › ਪਰਕਾਸ਼ ਦੀ ਪੋਥੀ ਦੀਆਂ ਸੱਤ ਕਲੀਸਿਯਾਵਾਂ ਅਤੇ ਪਾਤਮੁਸ › ਅਫ਼ਸੁਸ
ਪਰਕਾਸ਼ ਦੀ ਪੋਥੀ ਦੀਆਂ ਸੱਤ ਕਲੀਸਿਯਾਵਾਂ ਅਤੇ ਪਾਤਮੁਸ · ਪੜਾਅ 1 · ਦਿਨ 1
ਅਫ਼ਸੁਸ

ਬਾਈਬਲ ਵਿੱਚ
ਪੌਲੁਸ ਨੇ ਇੱਥੇ ਦੋ ਸਾਲ ਤੋਂ ਵੱਧ ਸਿੱਖਿਆ ਦਿੱਤੀ; ਅਰਤਿਮਿਸ ਕਰਕੇ ਹੋਏ ਹੁੱਲੜ ਨੇ ਤਮਾਸ਼ਾ ਘਰ ਭਰ ਦਿੱਤਾ। ਸੱਤ ਚਿੱਠੀਆਂ ਵਿੱਚੋਂ ਪਹਿਲੀ ਅਫ਼ਸੁਸ ਨੂੰ ਹੈ: “ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ”।
ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ। ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ। ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ। ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ। ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ! ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ। ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ। ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ। ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ। ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।ਅੱਜ ਇੱਥੇ
ਖੁਦਾਈ ਕੀਤੇ ਵੱਡੇ ਰੋਮੀ ਨਗਰਾਂ ਵਿੱਚੋਂ ਇੱਕ: ਸੰਗਮਰਮਰ ਦੀ ਸੜਕ, ਸੈਲਸੀਅਸ ਦੀ ਲਾਇਬ੍ਰੇਰੀ, ਹੁੱਲੜ ਵਾਲਾ ਤਮਾਸ਼ਾ ਘਰ ਅਤੇ ਪੌੜੀਦਾਰ ਘਰ।
ਪੁਰਾਣੇ ਤੀਰਥ-ਯਾਤਰੀਆਂ ਦੀ ਨਜ਼ਰ ਨਾਲ
ਮਨੁੱਖ ਪਵਿੱਤਰ ਗ੍ਰੰਥ ਪੜ੍ਹ ਕੇ ਵਿਸ਼ਵਾਸ ਕਰ ਸਕਦਾ ਹੈ, ਪਰ ਉਹ ਜਾ ਕੇ ਉਸ ਢੱਠੇ ਹੋਏ ਤਮਾਸ਼ਾ ਘਰ ਵਿੱਚ ਖੜ੍ਹਾ ਹੋ ਕੇ ਆਪਣੀ ਕਲਪਨਾ ਵਿੱਚ ਉਸ ਨੂੰ ਫਿਰ ਉਨ੍ਹਾਂ ਮਿਟ ਚੁੱਕੀਆਂ ਭੀੜਾਂ ਨਾਲ ਨਹੀਂ ਭਰ ਸਕਦਾ ਜਿਨ੍ਹਾਂ ਨੇ ਉੱਥੇ ਪੌਲੁਸ ਦੇ ਸਾਥੀਆਂ ਨੂੰ ਘੇਰਿਆ ਅਤੇ ਇੱਕ ਅਵਾਜ਼ ਹੋ ਕੇ ਲਲਕਾਰਿਆ, “ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ”!ਮਾਰਕ ਟਵੇਨ, The Innocents Abroad, 1869 · ਸਾਡਾ ਅਨੁਵਾਦ
ਸਫ਼ਰ ਤੋਂ ਪਹਿਲਾਂ ਆਪਣੇ ਦੇਸ਼ ਦੀ ਸਫ਼ਰ ਸਲਾਹ ਜਾਂਚੋ। ਖੁੱਲ੍ਹਣ ਦੇ ਸਮੇਂ ਅਤੇ ਥਾਵਾਂ ਦੇ ਨਿਯਮ ਬਦਲਦੇ ਰਹਿੰਦੇ ਹਨ — ਉਨ੍ਹਾਂ ਦੇ ਅਧਿਕਾਰਤ ਪੰਨੇ ਵੇਖੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ