ਪੜਚੋਲ › ਤੀਰਥ-ਯਾਤਰੀਆਂ ਲਈ › ਯਰਦਨ ਦੇ ਪਾਰ: ਬਪਤਿਸਮੇ ਦੀ ਥਾਂ ਅਤੇ ਨਬੋ ਪਹਾੜ › ਮਕੈਰਸ
ਯਰਦਨ ਦੇ ਪਾਰ: ਬਪਤਿਸਮੇ ਦੀ ਥਾਂ ਅਤੇ ਨਬੋ ਪਹਾੜ · ਪੜਾਅ 7 · ਦਿਨ 2
ਮਕੈਰਸ
ਬਾਈਬਲ ਵਿੱਚ
ਹੇਰੋਦੇਸ ਨੇ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਹੇਰੋਦਿਯਾਸ ਨਾਲ ਆਪਣੇ ਵਿਆਹ ਉੱਤੇ ਝਿੜਕਣ ਕਰਕੇ ਕੈਦ ਕਰਵਾਇਆ; ਆਪਣੇ ਜਨਮ ਦਿਨ ਦੀ ਦਾਵਤ ਵੇਲੇ ਉਸ ਨੇ ਉਸ ਦੀ ਧੀ ਦੀ ਮੰਗ ਉੱਤੇ ਯੂਹੰਨਾ ਦਾ ਸਿਰ ਵਢਵਾ ਦਿੱਤਾ।
ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ। ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ। ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ। ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ। ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ। ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ। ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ। ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ! ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ! ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ। ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ। ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।ਪਰੰਪਰਾ
ਮਰਕੁਸ ਥਾਂ ਦਾ ਨਾਮ ਨਹੀਂ ਲੈਂਦਾ। ਇਤਿਹਾਸਕਾਰ ਜੋਸੀਫ਼ਸ ਲਿਖਦਾ ਹੈ ਕਿ ਯੂਹੰਨਾ ਨੂੰ ਜ਼ੰਜੀਰਾਂ ਵਿੱਚ ਮਕੈਰਸ ਭੇਜਿਆ ਗਿਆ ਅਤੇ ਉੱਥੇ ਮਾਰ ਦਿੱਤਾ ਗਿਆ; ਇਸੇ ਲਈ ਤੀਰਥ-ਯਾਤਰੀ ਇੱਥੇ ਆਉਂਦੇ ਹਨ।
ਅੱਜ ਇੱਥੇ
ਮ੍ਰਿਤ ਸਾਗਰ ਦੇ ਉੱਪਰ ਇੱਕ ਸਿੱਧੀ ਪਹਾੜੀ ਜਿਸ ਉੱਤੇ ਹੇਰੋਦੇਸ ਦੇ ਕਿਲ੍ਹੇ-ਮਹਿਲ ਦੇ ਖੰਡਰ ਹਨ; ਉਸ ਦੇ ਵਿਹੜੇ ਦੇ ਕੁਝ ਥੰਮ੍ਹ ਮੁੜ ਖੜ੍ਹੇ ਕੀਤੇ ਗਏ ਹਨ।
ਸਫ਼ਰ ਤੋਂ ਪਹਿਲਾਂ ਆਪਣੇ ਦੇਸ਼ ਦੀ ਸਫ਼ਰ ਸਲਾਹ ਜਾਂਚੋ। ਖੁੱਲ੍ਹਣ ਦੇ ਸਮੇਂ ਅਤੇ ਥਾਵਾਂ ਦੇ ਨਿਯਮ ਬਦਲਦੇ ਰਹਿੰਦੇ ਹਨ — ਉਨ੍ਹਾਂ ਦੇ ਅਧਿਕਾਰਤ ਪੰਨੇ ਵੇਖੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ