ਪੜਚੋਲ › ਤੀਰਥ-ਯਾਤਰੀਆਂ ਲਈ › ਪਰਕਾਸ਼ ਦੀ ਪੋਥੀ ਦੀਆਂ ਸੱਤ ਕਲੀਸਿਯਾਵਾਂ ਅਤੇ ਪਾਤਮੁਸ › ਫ਼ਿਲਦਲਫ਼ੀਆ (ਅਲਾਸ਼ੇਹਿਰ)
ਪਰਕਾਸ਼ ਦੀ ਪੋਥੀ ਦੀਆਂ ਸੱਤ ਕਲੀਸਿਯਾਵਾਂ ਅਤੇ ਪਾਤਮੁਸ · ਪੜਾਅ 10 · ਦਿਨ 4
ਫ਼ਿਲਦਲਫ਼ੀਆ (ਅਲਾਸ਼ੇਹਿਰ)
ਬਾਈਬਲ ਵਿੱਚ
ਫ਼ਿਲਦਲਫ਼ੀਆ ਨੂੰ: “ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ”। ਜਿਹੜਾ ਜਿੱਤਦਾ ਹੈ, ਮੈਂ ਉਸ ਨੂੰ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ।
ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।ਅੱਜ ਇੱਥੇ
ਸੰਤ ਯੂਹੰਨਾ ਦੇ ਇੱਕ ਬਿਜ਼ੰਤੀਨੀ ਗਿਰਜੇ ਦੇ ਇੱਟਾਂ ਦੇ ਵਿਸ਼ਾਲ ਥੰਮ੍ਹ ਅਲਾਸ਼ੇਹਿਰ ਦੇ ਘਰਾਂ ਵਿਚਕਾਰ ਖੜ੍ਹੇ ਹਨ।
ਸਫ਼ਰ ਤੋਂ ਪਹਿਲਾਂ ਆਪਣੇ ਦੇਸ਼ ਦੀ ਸਫ਼ਰ ਸਲਾਹ ਜਾਂਚੋ। ਖੁੱਲ੍ਹਣ ਦੇ ਸਮੇਂ ਅਤੇ ਥਾਵਾਂ ਦੇ ਨਿਯਮ ਬਦਲਦੇ ਰਹਿੰਦੇ ਹਨ — ਉਨ੍ਹਾਂ ਦੇ ਅਧਿਕਾਰਤ ਪੰਨੇ ਵੇਖੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ