ਪੜਚੋਲ › ਤੀਰਥ-ਯਾਤਰੀਆਂ ਲਈ › ਇੱਕ ਹਫ਼ਤੇ ਵਿੱਚ ਪਵਿੱਤਰ ਧਰਤੀ › ਸੰਤ ਪਤਰਸ ਦੀ ਪ੍ਰਧਾਨਤਾ ਦਾ ਗਿਰਜਾ
ਇੱਕ ਹਫ਼ਤੇ ਵਿੱਚ ਪਵਿੱਤਰ ਧਰਤੀ · ਪੜਾਅ 19 · ਦਿਨ 6
ਸੰਤ ਪਤਰਸ ਦੀ ਪ੍ਰਧਾਨਤਾ ਦਾ ਗਿਰਜਾ
ਬਾਈਬਲ ਵਿੱਚ
ਜੀ ਉੱਠਣ ਤੋਂ ਬਾਅਦ ਯਿਸੂ ਸਵੇਰੇ ਤੜਕੇ ਕੰਢੇ ਉੱਤੇ ਖੜ੍ਹਾ ਸੀ; ਚੇਲਿਆਂ ਨੇ ਬਹੁਤ ਸਾਰੀਆਂ ਮੱਛੀਆਂ ਫੜੀਆਂ, ਕੋਲਿਆਂ ਦੀ ਅੱਗ ਕੋਲ ਉਸ ਨਾਲ ਖਾਧਾ, ਅਤੇ ਉਸ ਨੇ ਪਤਰਸ ਤੋਂ ਤਿੰਨ ਵਾਰ ਪੁੱਛਿਆ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?
ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।” ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ। ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ। ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ। ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।ਪਰੰਪਰਾ
ਪਰੰਪਰਾ ਅਨੁਸਾਰ, ਪੂਜਾ-ਸਥਾਨ ਵਿੱਚ ਪੱਧਰੀ ਚਟਾਨ, ਜਿਸ ਨੂੰ Mensa Christi (ਮਸੀਹ ਦੀ ਮੇਜ਼) ਆਖਦੇ ਹਨ, ਉਹ ਥਾਂ ਹੈ ਜਿੱਥੇ ਯਿਸੂ ਨੇ ਚੇਲਿਆਂ ਲਈ ਭੋਜਨ ਰੱਖਿਆ।
ਅੱਜ ਇੱਥੇ
ਪਾਣੀ ਦੇ ਕਿਨਾਰੇ ਉੱਤੇ ਕਾਲੇ ਬੇਸਾਲਟ ਦਾ 1933 ਦਾ ਇੱਕ ਛੋਟਾ ਪੂਜਾ-ਸਥਾਨ, ਇੱਕ ਪੁਰਾਣੇ ਗਿਰਜੇ ਦੀ ਥਾਂ ਉੱਤੇ; ਚਟਾਨ ਵਿੱਚ ਕੱਟੀਆਂ ਪੌੜੀਆਂ ਝੀਲ ਵਿੱਚ ਉਤਰਦੀਆਂ ਹਨ।
ਪੁਰਾਣੇ ਤੀਰਥ-ਯਾਤਰੀਆਂ ਦੀ ਨਜ਼ਰ ਨਾਲ
ਅਤੇ ਉੱਥੇ ਨੇੜੇ ਤਿਬਿਰਿਯਾਸ ਦੇ ਉਸ ਸਮੁੰਦਰ ਕੋਲ ਪਹਾੜੀ ਦੇ ਹੇਠਾਂ ਇੱਕ ਥਾਂ ਹੈ, ਅਤੇ ਉਸ ਥਾਂ ਉੱਤੇ ਮਸੀਹ ਜੀ ਉੱਠਣ ਤੋਂ ਬਾਅਦ ਤੀਜੀ ਵਾਰ ਆਪਣੇ ਚੇਲਿਆਂ ਨੂੰ ਦਿਖਾਈ ਦਿੱਤਾ … ਅਤੇ ਉਨ੍ਹਾਂ ਨੇ ਜਾਲ਼ ਦੇ ਕੋਲ ਅੱਗ ਅਤੇ ਰੋਟੀ, ਅਤੇ ਉਸ ਉੱਤੇ ਪੱਕਦੀ ਮੱਛੀ ਵੇਖੀ … ਉੱਥੇ ਪਵਿੱਤਰ ਰਸੂਲਾਂ ਦੇ ਨਾਮ ਉੱਤੇ ਇੱਕ ਗਿਰਜਾ ਬਣਿਆ ਹੈ।ਮਠਾਧੀਸ਼ ਦਾਨੀਏਲ, 1106–1108 · ਸਾਡਾ ਅਨੁਵਾਦ
ਸਫ਼ਰ ਤੋਂ ਪਹਿਲਾਂ ਆਪਣੇ ਦੇਸ਼ ਦੀ ਸਫ਼ਰ ਸਲਾਹ ਜਾਂਚੋ। ਖੁੱਲ੍ਹਣ ਦੇ ਸਮੇਂ ਅਤੇ ਥਾਵਾਂ ਦੇ ਨਿਯਮ ਬਦਲਦੇ ਰਹਿੰਦੇ ਹਨ — ਉਨ੍ਹਾਂ ਦੇ ਅਧਿਕਾਰਤ ਪੰਨੇ ਵੇਖੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ