ਪੜਚੋਲ › ਤੀਰਥ-ਯਾਤਰੀਆਂ ਲਈ › ਯੂਨਾਨ ਵਿੱਚ ਪੌਲੁਸ › ਥਸਲੁਨੀਕੇ: ਰੋਮੀ ਫ਼ੋਰਮ
ਯੂਨਾਨ ਵਿੱਚ ਪੌਲੁਸ · ਪੜਾਅ 5 · ਦਿਨ 2
ਥਸਲੁਨੀਕੇ: ਰੋਮੀ ਫ਼ੋਰਮ
ਬਾਈਬਲ ਵਿੱਚ
ਤਿੰਨ ਸਬਤਾਂ ਤੱਕ ਪੌਲੁਸ ਪ੍ਰਾਰਥਨਾ ਘਰ ਵਿੱਚ ਬਹਿਸ ਕਰਦਾ ਰਿਹਾ, ਅਤੇ ਬਹੁਤਿਆਂ ਨੇ ਵਿਸ਼ਵਾਸ ਕੀਤਾ; ਬਜ਼ਾਰ ਦੀ ਇੱਕ ਭੀੜ ਨੇ ਯਾਸੋਨ ਦੇ ਘਰ ਉੱਤੇ ਹੱਲਾ ਬੋਲ ਦਿੱਤਾ। ਬਾਅਦ ਵਿੱਚ ਪੌਲੁਸ ਨੇ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਪੱਤ੍ਰੀਆਂ ਲਿਖੀਆਂ।
ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ। ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ, ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ। ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ। ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ! ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ। ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ। ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।ਅੱਜ ਇੱਥੇ
ਫ਼ੋਰਮ, ਜਿਹੜਾ ਪੌਲੁਸ ਦੇ ਸਮੇਂ ਤੋਂ ਬਾਅਦ ਬਣਿਆ, ਆਪਣੇ ਓਡੀਓਨ ਅਤੇ ਥੰਮ੍ਹਾਂ ਦੀਆਂ ਕਤਾਰਾਂ ਸਮੇਤ, ਅਜੋਕੇ ਸ਼ਹਿਰ ਦੇ ਵਿਚਕਾਰ ਨੀਵਾਂ ਪਿਆ ਹੈ।
ਸਫ਼ਰ ਤੋਂ ਪਹਿਲਾਂ ਆਪਣੇ ਦੇਸ਼ ਦੀ ਸਫ਼ਰ ਸਲਾਹ ਜਾਂਚੋ। ਖੁੱਲ੍ਹਣ ਦੇ ਸਮੇਂ ਅਤੇ ਥਾਵਾਂ ਦੇ ਨਿਯਮ ਬਦਲਦੇ ਰਹਿੰਦੇ ਹਨ — ਉਨ੍ਹਾਂ ਦੇ ਅਧਿਕਾਰਤ ਪੰਨੇ ਵੇਖੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ