Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 1

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਅਕਤੂਬਰ 2026

ਵੀਰਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਬਾਲਕ ਯਿਸੂ ਦੀ ਸੰਤ ਟੇਰੇਸਾ, ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਅੱਯੂਬ 19:21–27

21“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ! 22ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ? 23“ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ, 24ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ! 25ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ, 26ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ। 27ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!

ਜਵਾਬੀ ਭਜਨ

ਜ਼ਬੂ 27:7–9, 13–14

7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ। 8“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ। 9ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ! 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਲੂਕਾ 10:1–12

1ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। 2ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। 4ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ। 5ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ। 6ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ। 7ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ। 8ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। 9ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ। 10ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ 11ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ। 12ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ