ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 1
ਆਰਥੋਡਾਕਸ ਕੈਲੰਡਰ · 18 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਅਕਤੂਬਰ 2026
ਵੀਰਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Afterfeast of the Exaltation of the Cross
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। 6:1ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। 2ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। 3ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। 4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ। 5ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ। 6ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ। 7ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ। 8ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ। 9ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
ਇੰਜੀਲ
13ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ। 14ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ। 15ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ) 16ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ। 17ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ। 18ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ। 19ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ! 20ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ। 21ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ। 22ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ। 23ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ। 24ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ। 25ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ। 26ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ। 27ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। 28ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 18 ਸਿਵਲ ਕੈਲੰਡਰ ਦਾ ਅਕਤੂਬਰ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ