Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 2

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਅਕਤੂਬਰ 2026

ਸ਼ੁੱਕਰਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਪਵਿੱਤਰ ਰਖਵਾਲੇ ਦੂਤ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਅੱਯੂਬ 38:1, 12–21; 40:3–4

1ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ, 12“ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ, 13ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ? 14ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ, 15ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।” 16“ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ? 17ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ? 18ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!” 19“ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ? 20ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ। 21ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!” 40:3“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ 4ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।

ਜਵਾਬੀ ਭਜਨ

ਜ਼ਬੂ 139:1–3, 7–10, 13–14

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ, 2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ, 3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ। 7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ? 8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! 9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ, 10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ! 13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। 14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!

ਇੰਜੀਲ

ਮੱਤੀ 18:1–5, 10

1ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? 2ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ 3ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। 4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ। 5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ। 10ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ